Saturday, July 4, 2020
Home > News > ਪੰਜਾਬ ਚ’ ਇਹਨਾਂ ਥਾਂਵਾਂ ਤੇ 29 ਅਤੇ 30 ਤਰੀਕ ਨੂੰ ਰਹੇਗਾ ਬਹੁਤ ਸਖ਼ਤ ਲੌਕਡਾਊਨ-ਜਾਣੋ ਪੂਰੀ ਖ਼ਬਰ

ਪੰਜਾਬ ਚ’ ਇਹਨਾਂ ਥਾਂਵਾਂ ਤੇ 29 ਅਤੇ 30 ਤਰੀਕ ਨੂੰ ਰਹੇਗਾ ਬਹੁਤ ਸਖ਼ਤ ਲੌਕਡਾਊਨ-ਜਾਣੋ ਪੂਰੀ ਖ਼ਬਰ

ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਤੇਜ਼ੀ ਨਾਲ ਵਧਣਾ ਮੁੜ ਤੋਂ ਸ਼ੁਰੂ ਹੋ ਗਿਆ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਮੈਡੀਕਲ ਮਾਹਿਰਾ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਹਾ ਸੀ ਕਿ ਜੂਨ ਅਤੇ ਜੁਲਾਈ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਵੱਡੀ ਚੁਣੌਤੀ ਪੇਸ਼ ਕਰ ਸਕਦਾ ਹੈ, ਲੌਕਡਾਊਨ ਨੂੰ ਲੈਕੇ ਮੁੱਖ ਮੰਤਰੀ ਨੇ ਕਿਹਾ ਸੀ ਕਿ 30 ਜੂਨ ਤੋਂ ਬਾਅਦ ਹਾਲਾਤਾਂ ਨੂੰ ਵੇਖਣ ਤੋਂ ਬਾਅਦ ਉਹ ਫ਼ੈਸਲਾ ਲੈਣਗੇ,

ਪਰ ਜਿਸ ਤਰ੍ਹਾਂ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਨੇ ਪ੍ਰਸ਼ਾਸਨ ਨੇ ਆਪਣੇ ਪੱਧਰ ‘ਤੇ ਲੌਕਡਾਊਨ ਕਰਨ ਦਾ ਫ਼ੈਸਲਾ ਲਿਆ ਹੈ, ਸਨਿੱਚਰਵਾਰ ਅਤੇ ਐਤਵਾਰ ਨੂੰ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਕਡਾਊਨ ਦਾ ਐਲਾਨ ਕੀਤਾ ਸੀ ਪਰ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖ ਦੇ ਹੋਏ ਜ਼ਿਲ੍ਹੇ ਦੇ ਕੁੱਝ ਇਲਾਕਿਆਂ ਵਿੱਚ 29 ਅਤੇ 30 ਜੂਨ ਨੂੰ ਮੁਕੰਮਲ

ਫਤਿਹਗੜ੍ਹ ਅਧੀਨ ਇੰਨਾ ਥਾਵਾਂ ‘ਤੇ ਲੌਕਡਾਊਨ- ਫ਼ਤਿਹਗੜ੍ਹ ਸਾਹਿਬ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖ ਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਸਭ ਤੋਂ ਪ੍ਰਭਾਵਿਤ ਇਲਾਕੇ ਅਮਲੋਹ ਅਤੇ ਮੰਡੀ ਗੋਬਿੰਦ ਗੜ੍ਹ ਵਿੱਚ ਸਨਿਚਰਵਾਰ ਅਤੇ ਐਤਵਾਰ ਦੇ ਨਾਲ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਦੁਕਾਨਾਂ ਅਤੇ ਸਨਅਤ ਬੰਦ ਰੱਖਣ ਦੇ ਹੁਕਮ ਦਿੱਤੇ ਨੇ, ਸਿਰਫ਼ ਜ਼ਰੂਰਤ ਦੀਆਂ ਹੀ ਦੁਕਾਨਾਂ ਜਿਵੇਂ ਦੁੱਧ, ਫਲ,ਸਬਜ਼ੀ ਅਤੇ ਦਵਾਈ ਦੀਆਂ ਦੁਕਾਨਾਂ ਖੌਲਣ ਦੇ ਹੀ ਹੁਕਮ ਦਿੱਤੇ ਗਏ ਨੇ,

ਇਸ ਤੋਂ ਪਹਿਲਾਂ ਗਿੱਦੜਬਾਹਾ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਇਲਾਕੇ ਵਿੱਚ ਲੌਕਡਾਊਨ ਦਾ ਐਲਾਨ ਕੀਤਾ ਸੀ |ਫਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਦੇ ਮਾਮਲੇ – ਫਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਪੋਜ਼ੀਟਿਵ ਦੇ ਮਾਮਲੇ 107 ਆ ਚੁੱਕੇ ਨੇ, ਜਿੰਨਾਂ ਵਿੱਚੋਂ 24 ਕੋਰੋਨਾ ਐਕਟਿਵ ਕੇਸ ਨੇ ਜਦਕਿ 83 ਮਰੀਜ਼ ਬਿਲਕੁਲ ਠੀਕ ਹੋ ਚੁੱਕੇ ਨੇ।

Leave a Reply

Your email address will not be published. Required fields are marked *