Sunday, July 5, 2020
Home > News > ਹੁਣੇ ਹੁਣੇ SGPC ਪ੍ਰਧਾਨ ਲੌਂਗੋਵਾਲ ਦੇ ਘਰੇ ਪਿਆ ਮਾਤਮ ਹੋਈ ਮੌਤ

ਹੁਣੇ ਹੁਣੇ SGPC ਪ੍ਰਧਾਨ ਲੌਂਗੋਵਾਲ ਦੇ ਘਰੇ ਪਿਆ ਮਾਤਮ ਹੋਈ ਮੌਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਗਏ ਹਨ। ਉਹ 59 ਵਰ੍ਹਿਆਂ ਦੇ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅਮਰਪਾਲ ਕੌਰ ਸ਼ਾਮ ਦੇ ਕਰੀਬ 6:00 ਵਜੇ ਅਚਾਨਕ ਸਿਹਤ ਵਿਗੜਨ ਮਗਰੋਂ ਅਕਾਲ ਚਲਾਣਾ ਕਰ ਗਏ।

ਬੀਬੀ ਅਮਰਪਾਲ ਕੌਰ ਦੇ ਚਲਾਣੇ ‘ਤੇ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਵੱਖ-ਵੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਅਦਿ ਕਈ ਸ਼ਖਸੀਅਤਾਂ ਵੱਲੋਂ ਭਾਈ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਦੇ ਅਕਾਲ ਚਲਾਣੇ ਉਤੇ ਡੂੰਘਾ ਅਫਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਬੀ ਜੀ ਹੁਰਾਂ ਨੇ ਸ਼ੁਰੂ ਤੋਂ ਹੀ ਆਪਣੇ ਜੀਵਨ ਵਿੱਚ ਪਹਿਲਾਂ ਆਪਣੇ ਪੇਕੇ ਘਰ ਸਮਾਜ ਸੇਵਾ ਦੀ ਗੁੜ੍ਹਤੀ ਲਈ ਅਤੇ ਫਿਰ ਵਿਆਹ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਰਲ ਕੇ ਧਾਰਮਿਕ ਤੇ ਸਮਾਜਿਕ ਖੇਤਰ ਵਿੱਚ ਜੋ ਸੇਵਾ ਨਿਭਾਈ, ਉਸ ਉਤੇ ਸਾਨੂੰ ਹਮੇਸ਼ਾ ਮਾਣ ਰਹੇਗਾ । ਇਸ ਦੁੱਖ ਦੀ ਘੜੀ ਵਿੱਚ ਸਮੁੱਚਾ ਪੰਥ ਅਤੇ ਅਸੀਂ ਪਰਿਵਾਰ ਦੇ ਦੁੱਖ ਵਿੱਚ ਨਾਲ ਖੜ੍ਹੇ ਹਾਂ।

Leave a Reply

Your email address will not be published. Required fields are marked *