Saturday, September 19, 2020
Home > News > ਪੰਜਾਬ ਚ’ ਕਰੋਨਾ ਨੇ ਲਿਆਂਦਾ ਭੂਚਾਲ-ਅੱਜ ਇੱਥੇ ਇਕੱਠੇ ਮਿਲੇ 557 ਨਵੇਂ ਪੋਜ਼ੀਟਿਵ ਮਰੀਜ਼ ਤੇ ਹੋਈਆਂ 12 ਮੌਤਾਂ-ਦੇਖੋ ਪੂਰੀ ਖ਼ਬਰ

ਪੰਜਾਬ ਚ’ ਕਰੋਨਾ ਨੇ ਲਿਆਂਦਾ ਭੂਚਾਲ-ਅੱਜ ਇੱਥੇ ਇਕੱਠੇ ਮਿਲੇ 557 ਨਵੇਂ ਪੋਜ਼ੀਟਿਵ ਮਰੀਜ਼ ਤੇ ਹੋਈਆਂ 12 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 557 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 13769 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 9064 ਮਰੀਜ਼ ਠੀਕ ਹੋ ਚੁੱਕੇ, ਬਾਕੀ 4387 ਮਰੀਜ ਇਲਾਜ਼ ਅਧੀਨ ਹਨ। ਪੀੜਤ 113 ਮਰੀਜ਼ ਆਕਸੀਜਨ ਅਤੇ 14 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਹੁਣ ਤੱਕ 318 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 12 ਮੌਤਾਂ ‘ਚ 5 ਲੁਧਿਆਣਾ, 2 ਪਟਿਆਲਾ, 1 ਅੰਮ੍ਰਿਤਸਰ, 1 ਜਲੰਧਰ, 1 ਗੁਰਦਾਸਪੁਰ, 1 ਮੇਗਾ ਤੇ 1 ਤਰਨਤਾਰਨ ਤੋਂ ਰਿਪੋਰਟ ਹੋਈਆਂ ਹਨ। ਭਾਰਤ ‘ਚ ਹੁਣ ਤੱਕ 14 ਲੱਖ, 40 ਹਜ਼ਾਰ, 371 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 9 ਲੱਖ, 21 ਹਜ਼ਾਰ, 303 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 32866 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 64 ਲੱਖ, 56 ਹਜ਼ਾਰ, 60 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 77 ਹਜ਼ਾਰ, 68 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 53 ਹਜ਼ਾਰ 47 ਲੋਕਾਂ ਦੀ ਜਾਨ ਜਾ ਚੁੱਕੀ ਹੈ।

Leave a Reply

Your email address will not be published. Required fields are marked *