Tuesday, November 24, 2020
Home > News > ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਫ਼ਿਰ ਮਿਲੇ 792 ਨਵੇਂ ਪੋਜੀਟਿਵ ਮਰੀਜ਼ ਤੇ ਹੋਈਆਂ 18 ਮੌਤਾਂ-ਦੇਖੋ ਪੂਰੀ ਖ਼ਬਰ

ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਫ਼ਿਰ ਮਿਲੇ 792 ਨਵੇਂ ਪੋਜੀਟਿਵ ਮਰੀਜ਼ ਤੇ ਹੋਈਆਂ 18 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ ਕੋਰੋਨਾ ਦੇ 792 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 17853 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 11466 ਮਰੀਜ਼ ਠੀਕ ਹੋ ਚੁੱਕੇ, ਬਾਕੀ 5964 ਮਰੀਜ ਇਲਾਜ਼ ਅਧੀਨ ਹਨ। ਪੀੜਤ 146 ਮਰੀਜ਼ ਆਕਸੀਜਨ ਅਤੇ 11 ਮਰੀਜ਼ ਜਿਨ੍ਹਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 147, ਪਟਿਆਲਾ 100 ਤੇ ਜਲੰਧਰ ਤੋਂ 98 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 423 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 18 ਮੌਤਾਂ ‘ਚ 8 ਲੁਧਿਆਣਾ, 4 ਪਟਿਆਲਾ, 3 ਅੰਮ੍ਰਿਤਸਰ, 1 ਤਰਨਤਾਰਨ, 1 ਪਠਾਨਕੋਟ, 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 17 ਲੱਖ, 67 ਹਜ਼ਾਰ, 836 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 11 ਲੱਖ, 57 ਹਜ਼ਾਰ, 139 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 37570 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 80 ਲੱਖ, 69 ਹਜ਼ਾਰ, 950 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 13 ਲੱਖ 63 ਹਜ਼ਾਰ, 390 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 89 ਹਜ਼ਾਰ 755 ਲੋਕਾਂ ਦੀ ਜਾਨ ਜਾ ਚੁੱਕੀ ਹੈ।

Leave a Reply

Your email address will not be published. Required fields are marked *