Tuesday, November 24, 2020
Home > News > ਹੁਣੇ ਹੁਣੇ ਹੋਈ ਇਸ ਵਡੇ ਅਕਾਲੀ ਲੀਡਰ ਦੀ ਅਚਾਨਕ ਮੌਤ ਛਾਇਆ ਸੋਗ

ਹੁਣੇ ਹੁਣੇ ਹੋਈ ਇਸ ਵਡੇ ਅਕਾਲੀ ਲੀਡਰ ਦੀ ਅਚਾਨਕ ਮੌਤ ਛਾਇਆ ਸੋਗ

ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇ ਵੱਡਾ ਸਦਮਾ ਲੱਗਾ ਜਦੋਂ ਅਕਾਲੀ ਦਲ ਦੇ ਬਜ਼ੁਰਗ ਨੇਤਾ ਹਰੀ ਸਿੰਘ ਜ਼ੀਰਾ ਸਾਬਕਾ ਐਮਐਲਏ ਦਾ ਦਿਹਾਂਤ ਹੋ ਗਿਆ ।ਉਹ 1977 ਤੋ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਸਨ ਜੋ ਕਿ 5 ਵਾਰ ਵਿਧਾਇਕ ਰਹੇ ਤੇ ਇੱਕ ਵਾਰ ਸਿੰਚਾਈ ਮੰਤਰੀ ਵੀ ਰਹੇ।

ਜਥੇਦਾਰ ਹਰੀ ਸਿੰਘ ਜ਼ੀਰਾ ਕੁਝ ਦਿਨ ਪਹਿਲਾਂ ਪੀਜੀਆਈ ਵਿੱਚ ਦਾਖ਼ਲ ਹੋਏ ਸਨ ਜਿੱਥੇ ਅੱਜ ਉਨ੍ਹਾਂ ਨੂੰ ਸਾਮ ਕਰੀਬ 7 ਵਜੇ ਹਾਰਟ ਅਟੈਕ ਆਉਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਓਹ ਇਮਾਨਦਾਰ ਅਤੇ ਅਕਾਲੀ ਦਲ ਦੇ ਵਫਦਾਰ ਸਿਪਾਹੀ ਸਨ।

DJLþ°±FmQFS WdS dÀFaW WeSF

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਹਰੀ ਸਿੰਘ ਜ਼ੀਰਾ ਦੇ ਦੇਹਾਂਤ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 5 ਅਗਸਤ ਨੂੰ ਹੋਵੇਗੀ।

Leave a Reply

Your email address will not be published. Required fields are marked *