Monday, November 23, 2020
Home > News > ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ – ਟਰੰਪ ਨੇ ਕਰਤਾ ਇਹ ਵੱਡਾ ਐਲਾਨ

ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ – ਟਰੰਪ ਨੇ ਕਰਤਾ ਇਹ ਵੱਡਾ ਐਲਾਨ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਤੇ ਸੋਮਵਾਰ ਐਚ-1 ਬੀ ਵੀਜ਼ਾ ਪ੍ਰਣਾਲੀ ਦੀ ਧੋਖਾਧੜੀ ਤੇ ਦੁਰਵਰਤੋਂ ਨੂੰ ਲੈ ਕੇ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕਰ ਦਿੱਤੇ ਹਨ। ਇਸ ਤੋਂ ਬਾਅਦ ਹੁਣ ਅਮਰੀਕਾ ਦੀਆਂ ਸਰਕਾਰੀ ਏਜੰਸੀਆਂ ਐੱਚ-1ਬੀ ਵੀਜ਼ਾਂ ਧਾਰਕਾਂ ਨੂੰ ਨੌਕਰੀ ‘ਤੇ ਨਹੀਂ ਰੱਖ ਸਕਣਗੀਆਂ। ਇਸ ਆਦੇਸ਼ ਦਾ ਵੱਡਾ ਫਾਇਦਾ ਅਮਰੀਕਾ ਦੇ ਨਾਗਰਿਕਾਂ ਨੂੰ ਮਿਲੇਗਾ।

ਇਹ ਫੈਸਲਾ 24 ਜੂਨ ਤੋਂ ਹੀ ਪ੍ਰਭਾਵੀ ਮੰਨਿਆ ਜਾਵੇਗਾ। ਅਮਰੀਕੀ ਰਾਸ਼ਟਰਪਤੀ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਹੈ।  ਟਰੰਪ ਦਾ ਇਹ ਕਦਮ ਅਮਰੀਕੀ ਕਾਮਿਆਂ ਦੀ ਰੱਖਿਆ ਲਈ ਬਹੁਤ ਮਦਦਗਾਰ ਸਾਬਤ ਹੋਣ ਵਾਲਾ ਹੈ।

FILE PHOTO: U.S. President Donald Trump departs on travel to the Camp David presidential retreat from the South Lawn at the White House in Washington, U.S., May 1, 2020. REUTERS/Carlos Barria/File Photo

ਪ੍ਰਾਪਤ ਜਾਣਕਾਰੀ ਅਨੁਸਾਰ ਟਰੰਪ ਨੇ ਅਮਰੀਕੀ ਨਾਗਰਿਕਾਂ ਜਾਂ ਗ੍ਰੀਨ ਕਾਰਡ ਧਾਰਕਾਂ ਨੂੰ ਹਟਾਉਣ ਤੇ ਉਨ੍ਹਾਂ ਦੀ ਥਾਂ ਵਿਦੇਸ਼ੀ ਕਾਮਿਆਂ ਨਾਲ ਤਬਦੀਲ ਕਰਨ ਦੇ ਸੰਘੀ ਏਜੰਸੀਆਂ ਦੇ ਫੈਸਲੇ ਨੂੰ ਰੋਕ ਦਿੱਤਾ ਤੇ ਅਜਿਹਾ ਕਰਨ ਲਈ ਇਕ ਵੱਡਾ ਰਾਜ ਉਦਯੋਗ ਬਣਾਇਆ। 

ਅਮਰੀਕਾ ਦੇ ਕਿਰਤ ਮੰਤਰੀ ਨੇ ਇਸ ਫੈਸਲੇ ਨੂੰ ਲੈ ਕੇ ਕਿਹਾ ਹੈ ਕਿ ਐੱਚ-1ਬੀ ਵੀਜ਼ਾ ਦੇ ਨਾਮ ‘ਤੇ ਧੋਖਾਧੜੀ ਰੋਕਣ ਅਤੇ ਅਮਰੀਕੀ ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਇਹ ਠੋਸ ਕਦਮ ਚੁੱਕਿਆ ਗਿਆ ਹੈ। ਰਾਸ਼ਟਰਪਤੀ ਟਰੰਪ ਦੇ ਇਸ ਫੈਸਲੇ ਨਾਲ ਭਾਰਤੀ ਆਈ.ਟੀ. ਪੇਸ਼ੇਵਰ ਵੱਡੀ ਗਿਣਤੀ ‘ਚ ਪ੍ਰਭਾਵਿਤ ਹੋਣਗੇ ਕਿਉਂ ਕਿ ਭਾਰਤੀ ਆਈ.ਟੀ. ਪੇਸ਼ੇਵਰ ਐੱਚ-1ਬੀ ਵੀਜ਼ਾ ‘ਤੇ ਹੀ ਅਮਰੀਕਾ ਆਉਂਦੇ ਹਨ।

Leave a Reply

Your email address will not be published. Required fields are marked *