Tuesday, September 22, 2020
Home > News > ਚੜਦੀ ਜਵਾਨੀ ਚ ਨੌਜਵਾਨ ਨੂੰ ਇਸ ਕਾਰਨ ਮਿਲੀ ਦਰਦਨਾਕ ਮੌਤ

ਚੜਦੀ ਜਵਾਨੀ ਚ ਨੌਜਵਾਨ ਨੂੰ ਇਸ ਕਾਰਨ ਮਿਲੀ ਦਰਦਨਾਕ ਮੌਤ

ਮਾਪੇ ਕਿੰਨੇ ਹੀ ਚਾਵਾਂ ਨਾਲ ਆਪਣੇ ਬੱਚਿਆਂ ਨੂੰ ਕਿੰਨੀਆਂ ਹੀ ਰੀਝਾਂ ਨਾਲ ਪਾਲਦੇ ਹਨ। ਪਰ ਕਈਵਾਰ ਅਜਿਹਾ ਕੁਝ ਵਾਪਰ ਜਾਂਦਾ ਹੈ ਜਿਸ ਨਾਲ ਸਾਰੀਆਂ ਸੱਧਰਾਂ ਚੂਰੋ ਚੂਰ ਹੋ ਜਾਂਦੀਆਂ ਹਨ। ਅਜਿਹੀ ਹੀ ਇਕ ਬਹੁਤ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਧਰਮਕੋਟ : ਅਵਾਰਾ ਪਸ਼ੂਆਂ ਕਾਰਨ ਨਿੱਤ ਦਿਨ ਪੰਜਾਬ ‘ਚ ਹੋ ਰਹੇ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਅਜਾਈ ਜਾ ਰਹੀਆਂ ਹਨ ਅਤੇ ਕਈਆਂ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ। ਸਥਾਨਕ ਸ਼ਹਿਰ ‘ਚ ਅੱਜ ਸਵੇਰੇ ਅਵਾਰਾ ਪਸ਼ੂਆਂ ਕਾਰਨ ਹੋਏ ਹਾਦਸੇ ਕਾਰਨ ਸ਼ਹਿਰ ਦੇ ਇੱਕ ਨੌਜਵਾਨ ਦੀ ਜਾਨ ਚਲੀ ਗਈ।

ਪ੍ਰਾਪਤ ਸੂਚਨਾ ਮੁਤਾਬਕ ਧਰਮਕੋਟ ਦਾ ਨੌਜਵਾਨ ਬਲਤੇਜ ਸਿੰਘ ਪੁੱਤਰ ਕੁਲਵੰਤ ਸਿੰਘ ਜੋ ਕਿ ਆਪਣੇ ਦੋਸਤ ਨਾਲ ਧਰਮਕੋਟ ਤੋਂ ਸਕੂਟਰ ਤੇ ਮੋਗਾ ਜਾ ਰਿਹਾ ਸੀ ਤਾਂ ਮਖੀਜਾ ਗੇਟ ਕੋਲ ਆਵਾਰਾ ਪਸ਼ੂਆਂ ਕਾਰਨ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵੇਂ ਨੌਜਵਾਨ ਜ਼ਖਮੀ ਹੋ ਗਏ ਜਦ ਕਿ ਮੋਗਾ ਲਿਜਾਂਦੇ ਹੋਏ ਇਕ ਨੌਜਵਾਨ ਬਲਤੇਜ ਸਿੰਘ ਨੇ ਰਸਤੇ ਵਿੱਚ ਮੌਤ ਹੋ ਗਈ। ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

Leave a Reply

Your email address will not be published. Required fields are marked *