Monday, November 23, 2020
Home > News > ਕੋਰੋਨਾ ਨੇ ਹਿਲਾਇਆ ਪੰਜਾਬ – ਅੱਜ ਇਥੋਂ ਇਥੋਂ ਮਿਲੇ 988 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਕੋਰੋਨਾ ਨੇ ਹਿਲਾਇਆ ਪੰਜਾਬ – ਅੱਜ ਇਥੋਂ ਇਥੋਂ ਮਿਲੇ 988 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ

ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।ਪੰਜਾਬ ‘ਚ ਆਏ ਦਿਨ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ।

ਅੱਜ ਪੰਜਾਬ ‘ਚ 988 ਨਵੇਂ ਕੇਸ ਦਰਜ ਕੀਤੇ ਗਏ ਜਦਕਿ 20 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 604 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 24889 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 15735 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ। ਮੌਜੂਦਾ ਸਮੇਂ 8550 ਐਕਟਿਵ ਕੇਸ ਹਨ।ਪੰਜਾਬ ‘ਚ 129 ਲੋਕ ਆਕਸੀਜ਼ਨ ਸਪੋਰਟ ‘ਤੇ ਹਨ ਤੇ 22 ਲੋਕਾਂ ਜੋ ਵੈਂਟੀਲੇਟਰ ‘ਤੇ ਹਨ।

Leave a Reply

Your email address will not be published. Required fields are marked *