Thursday, November 26, 2020
Home > News > ਪੰਜਾਬ : ਹੁਣ ਕੋਰੋਨਾ ਨੇ ਇਥੇ ਲਿਆਂਦਾ ਭੁਚਾਲ – ਇੱਕੋ ਥਾਂ ਤੋਂ ਇਕੱਠੇ ਮਿਲੇ 202 ਪੌਜੇਟਿਵ

ਪੰਜਾਬ : ਹੁਣ ਕੋਰੋਨਾ ਨੇ ਇਥੇ ਲਿਆਂਦਾ ਭੁਚਾਲ – ਇੱਕੋ ਥਾਂ ਤੋਂ ਇਕੱਠੇ ਮਿਲੇ 202 ਪੌਜੇਟਿਵ

ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ।

ਕੋਰੋਨਾ ਮਹਾਮਾਰੀ ਨੇ ਜਿੱਥੇ ਸੋਮਵਾਰ ਨੂੰ ਜ਼ਿਲ੍ਹੇ ’ਚ ਚਾਰ ਵਿਅਕਤੀਆਂ ਦੀ ਜਾਨ ਲੈ ਲਈ, ਉਥੇ ਹੀ ਜ਼ਿਲ੍ਹੇ ਦੇ 202 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸੋਮਵਾਰ ਦੁਪਹਿਰੇ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 67 ਵਿਅਕਤੀ ਪਾਜ਼ੇਟਿਵ ਪਾਏ ਗਏ ਸਨ ਜਦੋਂਕਿ 2 ਵਿਅਕਤੀਆਂ ਦੀ ਮੌਤ ਹੋ ਗਈ ਸੀ।

ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 135 ਹੋਰ ਵਿਅਕਤੀ ਪਾਜ਼ੇਟਿਵ ਪਾਏ ਗਏ ਅਤੇ 2 ਦੋ ਹੋਰ ਕੋਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਗਈ । ਸੋਮਵਾਰ ਹੋਈਆਂ ਚਾਰ ਮੌਤਾਂ ਨਾਲ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 137 ਹੋ ਗਈ, ਉਥੇ ਹੀ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 5454 ਤਕ ਪੁੱਜ ਗਈ ਹੈ।

Leave a Reply

Your email address will not be published. Required fields are marked *