Thursday, November 26, 2020
Home > News > ਇਸ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਏਦਾਂ ਮੌਤ ,ਉਡੇ ਸਾਰੇ ਇਲਾਕੇ ਦੇ ਹੋਸ਼

ਇਸ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਏਦਾਂ ਮੌਤ ,ਉਡੇ ਸਾਰੇ ਇਲਾਕੇ ਦੇ ਹੋਸ਼

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਭਵਾਨੀਗੜ੍ਹ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਮੱਘਰ ਸਿੰਘ ਘਾਬਦੀਆ ਦੀ ਅੱਜ ਕੋਰੋਨਾ ਮਹਾਮਾਰੀ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਖ਼ਬਰ ਦਾ ਪਤਾ ਚੱਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਸਪਤਾਲ ਦੇ ਐੱਸ.ਐੱਮ.ਓ. ਡਾਕਟਰ ਪ੍ਰਵੀਨ ਗਰਗ ਨੇ ਦੱਸਿਆ ਕਿ ਸਥਾਨਕ ਬਖੋਪੀਰ ਰੋਡ ਦੇ ਨਿਵਾਸੀ ਮੱਘਰ ਸਿੰਘ ਪੁੱਤਰ ਜੰਗ ਸਿੰਘ (66) ਦੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਮੌਤ ਹੋ ਗਈ।

ਉਨ੍ਹਾਂ ਦੱÎਸਿਆ ਕਿ ਬੀਤੇ ਦਿਨੀਂ ਸਾਹ ਲੈਣ ‘ਚ ਦਿੱਕਤ ਆਉਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਕੋਰੋਨਾ ਦੀ ਜਾਂਚ ਕੀਤੀ ਗਈ ਤਾਂ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ। ਜਿਨ੍ਹਾਂ ਦੀ ਬੀਤੀ ਸੀਨੀਅਰ ਕਾਂਗਰਸੀ ਆਗੂ ਮੱਘਰ ਸਿੰਘ ਘਾਬਦੀਆ ਦੀ ਅਚਾਨਕ ਮੌਤ ਹੋ ਜਾਣ ‘ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ,

ਪ੍ਰਦੀਪ ਕੱਦ ਅਤੇ ਹਰੀ ਸਿੰਘ ਫੱਗੂਵਾਲਾ ਚੇਅਰਮੈਨ ਮਾਰਕਿਟ ਕਮੇਟੀ, ਵਰਿੰਦਰ ਪੰਨਵਾਂ ਚੇਅਰਮੈਨ ਬਲਾਕ ਸੰਮਤੀ, ਜਗਤਾਰ ਸ਼ਰਮਾ ਨਿੱਜੀ ਸਹਾਇਕ ਕੈਬਨਿਟ ਮੰਤਰੀ, ਰਾਜਿੰਦਰ ਰਾਜਾ ਚੇਅਰਮੈਨ, ਸੁਖਮਹਿੰਦਰਪਾਲ ਸਿੰਘ ਤੂਰ ਸਾਬਕਾ ਪ੍ਰਧਾਨ ਨਗਰ ਕੌਂਸਲ, ਰਣਜੀਤ ਸਿੰਘ ਤੂਰ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਕਪਿਲ ਦੇਵ ਗਰਗ ਡਾਇਰੈਕਟਰ ਪੀ.ਆਰ.ਟੀ.ਸੀ, ਸੰਜੂ ਵਰਮਾ ਸਮੇਤ ਹੋਰ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Leave a Reply

Your email address will not be published. Required fields are marked *