Monday, November 23, 2020
Home > News > ਪੰਜਾਬ ਚ ਹੋਈ ਇਸ ਮਸ਼ਹੂਰ ਮਹਾਨ ਹਸਤੀ ਦੀ ਅਚਾਨਕ ਮੌਤ ਛਾਇਆ ਸੋਗ

ਪੰਜਾਬ ਚ ਹੋਈ ਇਸ ਮਸ਼ਹੂਰ ਮਹਾਨ ਹਸਤੀ ਦੀ ਅਚਾਨਕ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਪੰਜਾਬੀ ਜਗਤ ਦੇ ਬੁੱਧੀਮਾਨ ਲੋਕਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਕਈ ਲੋਕ ਇਸ ਸੰਸਾਰ ਤੇ ਅਜਿਹੇ ਕੰਮ ਕਰ ਦਿੰਦੇ ਹਨ ਜਿਹਨਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਂਦਾ ਹੈ। ਅਜਿਹੀ ਹੀ ਸਖਸ਼ੀਅਤ ਦੀ ਅਚਾਨਕ ਮੌਤ ਹੋ ਜਾਣ ਕਾਰਨ ਅੱਜ ਪੰਜਾਬੀ ਜਗਤ ਨੂੰ ਵੱਡਾ ਘਾਟਾ ਪਿਆ ਹੈ।

ਉੱਘੇ ਸਾਹਿਤਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾਕਟਰ ਦਰਿਆ ਅਕਾਲ ਚਲਾਣਾ ਕਰ ਗਏ ਹਨ। ਜਾਕਾਰੀ ਮੁਤਾਬਕ ਉਹ ਕਰੀਬ 50 ਸਾਲ ਦੇ ਸਨ ਅਤੇ ਬੀਤੇ ਦਿਨ ਦਿਲ ਦੀ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ,

ਜਿਥੇ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਵਲੋਂ ਉਨ੍ਹਾਂ ਦਾ ਕੋਰੋਨਾ ਲਈ ਨਮੂਨਾ ਵੀ ਲਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਆਵੇਗੀ।ਡਾਕਟਰ ਦਰਿਆ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

Leave a Reply

Your email address will not be published. Required fields are marked *