Saturday, September 19, 2020
Home > News > ਪੰਜਾਬ ਚ ਇਸ ਦਿਨ ਦੀ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਪੰਜਾਬ ਚ ਇਸ ਦਿਨ ਦੀ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਚ ਸਰਕਾਰੀ ਛੁੱਟੀ ਦੇ ਬਾਰੇ ਵਿਚ ਆ ਰਹੀ ਹੈ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਸਰਕਾਰੀ ਛੁੱਟੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਵੇਂ ਜਨਮ ਦਿਨ ਦੇ ਸਿਲਸਿਲੇ ਵਿਚ ਕੀਤੀ ਗਈ ਹੈ।

ਇਸ ਦਿਨ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ 16 ਅਕਤੂਬਰ, 2020 ਦਿਨ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਜਾਣੀ ਕੇ 16 ਅਕਤੂਬਰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

Leave a Reply

Your email address will not be published. Required fields are marked *