Wednesday, October 28, 2020
Home > News > ਸਕੂਲਾਂ ਨੂੰ ਖੋਲਣ ਦੇ ਬਾਰੇ ਹੁਣ ਦਿੱਲ੍ਹੀ ਤੋਂ ਆਈ ਇਹ ਵੱਡੀ ਖਬਰ

ਸਕੂਲਾਂ ਨੂੰ ਖੋਲਣ ਦੇ ਬਾਰੇ ਹੁਣ ਦਿੱਲ੍ਹੀ ਤੋਂ ਆਈ ਇਹ ਵੱਡੀ ਖਬਰ

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਰਕੇ ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ ਸਕੂਲ ਬੰਦ ਪਏ ਹੋਏ ਹਨ ਬੱਚਿਆਂ ਨੂੰ ਆਨਲਾਈਨ ਪੜਾਈ ਕਰਾਈ ਜਾ ਰਹੀ ਹੈ। ਹੁਣ ਦਿਲ੍ਹੀ ਤੋਂ ਸਕੂਲਾਂ ਦੇ ਖੋਲਣ ਦੇ ਬਾਰੇ ਵਿਚ ਵੱਡੀ ਖਬਰ ਆ ਰਹੀ ਹੈ। ਜਿਥੇ ਸਰਕਾਰ ਨੇ ਸਕੂਲਾਂ ਦੇ ਖੋਲਣ ਬਾਰੇ ਵੱਡਾ ਐਲਾਨ ਕਰ ਦਿੱਤਾ ਹੈ।

ਕੇਜਰੀਵਾਲ ਸਰਕਾਰ ਨੇ ਅੱਜ ਦਿੱਲੀ ਵਿੱਚ 5 ਅਕਤੂਬਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਸ ਸੰਬੰਧੀ ਇੱਕ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਆਨਲਾਈਨ ਕਲਾਸਾਂ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਕੂਲਾਂ ਨੂੰ 5 ਅਕਤੂਬਰ ਤੱਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ।

ਵੀਰਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4432 ਨਵੇਂ ਕੇਸ ਸਾਹਮਣੇ ਆਏ ਅਤੇ 38 ਲੋਕਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਦਿੱਲੀ ਵਿੱਚ ਸਕਾਰਾਤਮਕ ਮਾਮਲਿਆਂ ਦੀ ਗਿਣਤੀ 2 ਲੱਖ 34 ਹਜ਼ਾਰ 701 ਹੋ ਗਈ ਹੈ।

Leave a Reply

Your email address will not be published. Required fields are marked *