Wednesday, October 28, 2020
Home > News > ਹਰਸਿਮਰਤ ਕੌਰ ਬਾਦਲ ਨੇ ਅੱਕ ਦੱਸਿਆ, ICU ਚ ਦਾਖਲ ਹੈ ਪ੍ਰੀਵਾਰ ਦਾ ਇਹ ਜੀਅ

ਹਰਸਿਮਰਤ ਕੌਰ ਬਾਦਲ ਨੇ ਅੱਕ ਦੱਸਿਆ, ICU ਚ ਦਾਖਲ ਹੈ ਪ੍ਰੀਵਾਰ ਦਾ ਇਹ ਜੀਅ

ਪੰਜਾਬ ਵਿਚ ਜਿਥੇ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਹੁਣ ਇੱਕ ਵੱਡਾ ਮੁਦਾ ਗਰਮਾਇਆ ਹੋਇਆ ਹੈ ਕਿਸਾਨਾਂ ਦੇ ਬਾਰੇ ਜੋ ਬਿੱਲ ਸਰਕਾਰ ਦੁਆਰਾ ਪਾਸ ਕੀਤਾ ਗਿਆ ਹੈ। ਇਸ ਬਿੱਲ ਦੇ ਬਾਰੇ ਸਾਰੇ ਪੰਜਾਬ ਵਿਚ ਚਰਚੇ ਜੋਰਾਂ ਤੇ ਹਨ ਕਿਤੇ ਧਰਨੇ ਲਗਾਏ ਜਾ ਰਹੇ ਹਨ ਅਤੇ ਪੰਜਾਬ ਬੰਦ ਤੱਕ ਦਾ ਸਦਾ ਵੀ ਦੇ ਦਿੱਤਾ ਗਿਆ ਹੈ ਇਸੇ ਬਿੱਲ ਦੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ।

ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਦੁਖੀ ਹਨ ਕਿ ਉਨ੍ਹਾਂ ਦੀ ਨਹੀਂ ਸੁਣੀ ਗਈ। ਹਰਸਿਮਰਤ ਕੌਰ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਰਕਾਰ ਇਨ੍ਹਾਂ ਬਿੱਲਾਂ ਨੂੰ ਅੱਗੇ ਵਧਾਉਣ ਤੋਂ ਪਹਿਲਾਂ ਕਿਸਾਨਾਂ ਦੀਆਂ ਸਾਰੀਆਂ। ਪ ਰੇ ਸ਼ਾ ਨੀ -ਆਂ। ਨੂੰ ਦੂਰ ਕਰੇ। ਹਰਸਿਮਰਤ ਨੇ ਪੀਟੀਆਈ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ, “ਮੈਂ ਸਰਕਾਰ ਨੂੰ ਲਗਾਤਾਰ ਬੇਨਤੀ ਕਰਦੀ ਰਹੀ ਕਿ ਉਹ ਕਿਸਾਨਾਂ ਦੀਆਂ ਸਾਰੀਆਂ ਚਿੰ ਤਾ -ਵਾਂ ਨੂੰ ਦੂਰ ਕੀਤੇ ਬਗੈਰ ਖੇਤੀਬਾੜੀ ਬਿੱਲਾਂ ਨੂੰ ਅੱਗੇ ਨਾ ਵਧਾਉਣ।

ਇਨ੍ਹਾਂ ਬਿੱਲਾਂ ਨੂੰ ਸੰਸਦ ਦੀ ਚੋਣ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਸਾਰੀਆਂ ਸਬੰਧਤ ਧਿਰਾਂ, ਖ਼ਾਸਕਰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ”ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੰਤਰੀ ਮੰਡਲ ਵਿੱਚ ਆਰਡੀਨੈਂਸ ਆਉਣ ਤੋਂ ਬਾਅਦ ਤੋਂ ਹੀ ਮੈਂ ਇਸਦਾ ਵਿਰੋਧ ਕਰ ਰਹੀ ਹਾਂ, ਪੰਜਾਬ ਵਿੱਚ ਮੰਤਰੀ ਦਾ ਅਹੁਦਾ ਛੱਡ ਕੇ ਕਿਸਾਨੀ ਦੇ ਪ੍ਰਤੀਨਿਧੀ ਵਜੋਂ ਆਪਣਾ ਫਰਜ਼ ਨਿਭਾ ਰਹੀ ਹਾਂ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਮੇਰੀ ਆਵਾਜ਼ ਨਹੀਂ ਸੁਣੀ ਗਈ।

ਹਰਸਿਮਰਤ ਕੌਰ ਬਾਦਲ ਨੇ ਇਥੇ ਵੱਡਾ ਖੁਲਾਸਾ ਕੀਤਾ ਕੇ ਉਸਦੀ ਮਾਂ ਆਈਸੀਯੂ ਵਿਚ ਦਾਖਲ ਹੈ ਅਤੇ ਉਹ
ਇਨ੍ਹਾਂ ਮਹੱਤਵਪੂਰਨ ਬਿੱਲਾਂ ‘ਤੇ ਸੰਸਦ ਦੀ ਬਹਿਸ ਵਿੱਚ ਹਿੱਸਾ ਲੈਣ ਆਪਣੀ ਮਾਂ ਨੂੰ ਆਈਸੀਯੂ ਵਿੱਚ ਛੱਡ ਕੇ ਗਈ ਸੀ। ਹਰਸਿਮਰਤ ਕੌਰ ਨੇ ਵੀਰਵਾਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਹਰਸਿਮਰਤ ਕੌਰ ਨੇ ਇਹ ਟਵੀਟ ਕੀਤਾ ਸੀ ਹਰਸਿਮਰਤ ਕੌਰ ਨੇ ਟਵੀਟ ਕੀਤਾ, “ਮੈਂ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਕਾਨੂੰਨ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਮੈਨੂੰ ਮਾਣ ਹੈ ਕਿ ਮੈਂ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਅਤੇ ਭੈਣ ਦੀ ਤਰ੍ਹਾਂ ਖੜ੍ਹੀ ਹਾਂ।” ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ।

ਅਕਾਲੀ ਦਲ, ਭਾਜਪਾ ਦਾ ਸਭ ਤੋਂ ਪੁਰਾਣਾ ਸਹਿਯੋਗੀ ਹੈ। ਲੋਕ ਸਭਾ ਵਿਚ ਅਕਾਲੀ ਦਲ ਦੇ ਦੋ ਸੰਸਦ ਮੈਂਬਰ ਹਨ, ਜਦਕਿ ਰਾਜ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੰਸਦ ਮੈਂਬਰ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਸਵੇਰੇ ਹਰਸਿਮਰਤ ਕੌਰ ਦੇ ਅਸਤੀਫੇ ਨੂੰ ਸਵੀਕਾਰ ਕਰ ਲਿਆ ਹੈ। ਕੇਂਦਰੀ ਮੰਤਰੀ ਨਰਿੰਦਰ ਤੋਮਰ ਨੂੰ ਉਨ੍ਹਾਂ ਦੇ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *