Monday, October 26, 2020
Home > News > 13 ਕਿਸਾਨ ਜਥੇਬੰਦੀਆਂ ਨੇ ਪੰਜਾਬ ਚ ਕਰਤਾ ਇਹ ਵੱਡਾ ਐਲਾਨ ,ਪੈ ਗਏ ਕਈ ਸੋਚਾਂ ਚ

13 ਕਿਸਾਨ ਜਥੇਬੰਦੀਆਂ ਨੇ ਪੰਜਾਬ ਚ ਕਰਤਾ ਇਹ ਵੱਡਾ ਐਲਾਨ ,ਪੈ ਗਏ ਕਈ ਸੋਚਾਂ ਚ

ਕਿਸਾਨਾਂ ਦੁਆਰਾ ਖੇਤੀ ਬਿੱਲਾਂ ਦਾ ਵੱਖ ਵੱਖ ਥਾਈਂ ਵੱਖ ਵੱਖ ਤਰੀਕਿਆਂ ਨਾਲ ਵਿਰੋਧ ਕੀਤਾ ਜਾ ਰਿਹਾ ਹੈ। ਕੱਲ੍ਹ ਭਾਰਤ ਦੇ ਰਾਸ਼ਟਰਪਤੀ ਦੁਆਰਾ ਇਹਨਾਂ ਬਿੱਲਾਂ ਨੂੰ ਕਨੂੰਨ ਦਾ ਰੂਪ ਦੇ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨ ਹੋਰ ਸੰਘਰਸ਼ ਤੇਜ ਕਰ ਰਹੇ ਹਨ। ਪਿਛਲੇ ਦਿਨੀ ਪੰਜਾਬ ਨੂੰ ਵੀ ਮੁਕੰਮਲ ਤੋਰ ਤੇ ਬੰਦ ਕੀਤਾ ਗਿਆ ਸੀ। ਹੁਣ ਅੱਜ 13 ਕਿਸਾਨ ਜਥੇ ਬੰਦੀਆਂ ਨੇ ਇੱਕ ਵੱਡਾ ਫੈਸਲਾ ਕੀਤਾ ਹੈ।

ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜੰਗ ਲਗਾਤਾਰ ਜਾਰੀ ਹੈ। ਇਸ ਸਬੰਧੀ ਕਿਸਾਲ ਜਥੇਬੰਦੀਆਂ ਵਲੋਂ ਲਗਾਤਾਰ ਮੀਟਿੰਗਾਂ ਕਰ ਅੱਗੇ ਦੀ ਰਣਨੀਤੀ ਘੜੀ ਜਾ ਰਹੀ ਹੈ। ਜਿਸ ਕੜੀ ‘ਚ ਸੋਮਵਾਰ ਨੂੰ ਲੁਧਿਆਣਾ ‘ਚ 13 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ। ਇਸ ਬੈਠਕ ‘ਚ ਕਿਸਾਨ ਆਗੂਆਂ ਨੇ ਕਿਹਾ ਕਿ ਲੀਡਰਾਂ ਨਾਲ ਸਟੇਜਾਂ ਸਾਂਝੀਆਂ ਨਹੀਂ ਹੋਣਗੀਆਂ।

ਦੱਸ ਦਈਏ ਕਿ ਲਗਪਗ ਦੋ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਫੈਸਲਾ ਲਿਆ ਕਿ ਮੁੱਖ ਮੰਤਰੀ ਵੱਲੋਂ ਜੋ ਉਨ੍ਹਾਂ ਨੂੰ ਬੈਠਕ ਲਈ ਸੁਨੇਹਾ ਆਇਆ ਹੈ ਉਸ ਸਬੰਧੀ ਉਹ ਮੁੜ ਤੋਂ ਚੰਡੀਗੜ੍ਹ ਕਿਸਾਨ ਭਵਨ ਵਿਚ ਬੈਠਕ ਕਰਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਸਾਫ ਕਹਿ ਦਿੱਤਾ ਕਿ ਆਉਂਦੇ ਦਿਨਾਂ ‘ਚ ਉਨ੍ਹਾਂ ਦੇ ਧਰਨੇ ਦਾ ਕਿਸੇ ਵੀ ਕਿਸਮ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ।

ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਕਿਸਾਨ ਜਥੇਬੰਦੀਆਂ ਨੇ ਮਹਿਜ਼ ਇੱਕ ਵੋਟ ਬੈਂਕ ਲਈ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬੀ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਦੀ ਹੁਣ ਵੀ ਰਾਜਨੀਤੀ ਕਰ ਰਹੀਆਂ ਹਨ। ਜੇਕਰ ਸਰਕਾਰ ਨੂੰ ਕਿਸਾਨਾਂ ਦੀ ਇੰਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ।

ਕਿਸਾਨ ਯੁਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਪੰਜਾਬ ਦੀਆਂਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਜੋ 1 ਤਰੀਕ ਨੂੰ ਰੇਲ ਰੋਕੋ ਅੰਦੋਲਨ ਰਖਿਆ ਗਿਆ ਹੈ ਉਸ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਉਣ ਲਈ ਪੂਰੀ ਵਾਹ ਲੱਗਾਈ ਜਾਵੇਗੀ। ਜਗਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਗਾਇਕ ਕਿਸਾਨਾਂ ਨੂੰ ਸਮਰਥਨ ਦੇਣਾ ਚਾਹੁੰਦੇ ਹਨ ਤਾਂ ਜੀ ਸਦਕੇ। ਇਸ ਦੌਰਾਨ ਲਾ -ਠੀ – ਆਂ ਵੀ ਪੈਂਦੀਆਂ ਨੇ, ਜੇਲ੍ਹਾਂ ‘ਚ ਵੀ ਜਾਣਾ ਪੈਂਦਾ ਅਤੇ ਜੇਕਰ ਉਹ ਲਾ -ਠੀ – ਆਂ ਖਾਣ ਨੂੰ ਤਿਆਰ ਹਨ ਤਾਂ ਉਨ੍ਹਾਂ ਨੂੰ ਖੁੱਲਾ ਸੱਦਾ ਹੈ।

Leave a Reply

Your email address will not be published. Required fields are marked *