Saturday, October 31, 2020
Home > News > ਅੱਕੀਆਂ 31 ਕਿਸਾਨ ਜਥੇਬੰਦੀਆਂ ਨੇ ਪੰਜਾਬ ਚ ਕਰਤਾ ਇਹ ਵੱਡਾ ਐਲਾਨ

ਅੱਕੀਆਂ 31 ਕਿਸਾਨ ਜਥੇਬੰਦੀਆਂ ਨੇ ਪੰਜਾਬ ਚ ਕਰਤਾ ਇਹ ਵੱਡਾ ਐਲਾਨ

ਇਸ ਵੇਲੇ ਸਾਰੇ ਪੰਜਾਬ ਅਤੇ ਦੇਸ਼ ਦੇ ਅੰਦਰ ਇੱਕੋ ਇੱਕ ਮੁੱਦਾ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲਾਂ ਦਾ। ਸਰਕਾਰ ਵਲੋਂ ਲਿਆਂਦੇ ਇਹਨਾਂ ਬਿੱਲਾਂ ਨੂੰ ਹੁਣ ਭਾਰਤ ਦੇ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਹੁਣ ਕਾਨੂੰਨ ਦਾ ਰੂਪ ਹੋ ਗਏ ਹਨ। ਕਿਸਾਨਾਂ ਵਲੋਂ ਇਹਨਾਂ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਵੱਖ ਵੱਖ ਥਾਵਾਂ ਤੇ ਇਹਨਾਂ ਬਿੱਲਾਂ ਦੇ ਵਿਰੋਧ ਵਿਚ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹਨਾਂ ਬਿੱਲਾਂ ਦਾ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲੋਂ ਗਠਜੋੜ ਅਲਗ ਹੋ ਗਿਆ ਹੈ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਕਿਸਾਨਾਂ ਦੁਆਰਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ।

ਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ ਅੱਜ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਭਰ ‘ਚ ਰੇਲਵੇ-ਲਾਇਨਾਂ ‘ਤੇ ਲੱਗਣ ਵਾਲ਼ੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀਆਂ ਵੱਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਸਵੇਤ ਮਲਿਕ ਅੰਮ੍ਰਿਤਸਰ, ਸੁਖਪਾਲ ਨੰਨੂ, ਫਿਰੋਜ਼ਪੁਰ ਅਤੇ ਸੋਮ ਨਾਥ, ਫਗਵਾੜਾ ਦੇ ਘਰਾਂ/ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਹੋਣਗੇ।

ਪੰਜਾਬ ਦੇ ਉੱਤਰ-ਦੱਖਣ-ਪੂਰਬ ਪੱਛਮ ਕਿਸੇ ਪਾਸਿਓਂ ਵੀ ਰੇਲਾਂ ਦਾ ਦਾਖ਼ਲਾ ਨਹੀਂ ਹੋਣ ਦਿੱਤਾ ਜਾਵੇਗਾ। ਪਿੰਡਾਂ ਦੀਆਂ ਇਕਾਈਆਂ ਵੱਲੋਂ ਲੰਗਰ ਲਈ ਘਰੋ-ਘਰੀਂ ਰਸਦ ਇਕੱਠੀ ਕੀਤੀ ਗਈ ਹੈ। ਨੁੱਕੜ-ਨਾਟਕਾਂ, ਸੰਗੀਤ-ਮੰਡਲੀਆਂ ਅਤੇ ਵਹੀਕਲ-ਮਾਰਚਾਂ ਰਾਹੀਂ ਪ੍ਰਚਾਰ ਕਰਦਿਆਂ ਲੋਕਾਂ ਨੂੰ ਅੰਦੋਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਨੇ ਭਾਜਪਾ ਅਤੇ ਕਾਰਪੋਰੇਟ ਘਰਾਣਿਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਅੰਬਾਨੀਆਂ-ਅਡਾਨੀ ਸਮੇਤ ਸਮੂਹ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਦੇ ਬਾਈਕਾਟ ਦੇ ਸੱਦੇ ਨੂੰ ਹੋਰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਦੀਆਂ ਗ੍ਰਾਮ-ਸਭਾਵਾਂ ਵੱਲੋਂ ਰਾਸ਼ਟਰਪਤੀ ਨੂੰ ਮਤੇ ਭੇਜਣੇ ਜਾਰੀ ਹਨ।

ਮੁੱਖ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਐਲਾਨ- 29 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਨੇ ਮੀਟਿੰਗ ਵਿੱਚ ਭਰੋਸਾ ਦਿੱਤਾ ਕਿ ਇਕ ਹਫਤੇ ‘ਚ ਵਿਧਾਨ ਸਭਾ ਦਾ ਇਜਲਾਸ ਸੱਦਕੇ ਤਿੰਨੋਂ ਖੇਤੀ ਕਾਨੂੰਨ ਤੇ ਬਿਜਲੀ ਐਕਟ ਰੱਦ ਕੀਤਾ ਜਾਵੇਗਾ। ਮੁੱਖ ਮੰਤਰੀ ਦੀ ਮੀਟਿੰਗ ਤੋਂ ਬਾਦ ਕਿਸਾਨ ਜਥੇਬੰਦੀਆਂ ਦੀ ਕਿਸਾਨ ਭਵਨ ‘ਚ ਦੁਬਾਰਾ ਮੀਟਿੰਗ ਹੋਈ । ਕਿਸਾਨ ਆਗੂਆਂ ਨੇ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 1 ਅਕਤੂਬਰ ਤੋਂ ਰੇਲ ਰੋਕੋ ਪ੍ਰੋਗਰਾਮ ਨੂੰ ਪੂਰੇ ਜੋਸ਼ ਨਾਲ ਲਾਗੂ ਕੀਤਾ ਜਾਵੇਗਾ ।

ਪੰਜਾਬ ਦੇ ਬਾਈ ਜ਼ਿਲ੍ਹਿਆਂ ਵਿੱਚ ਰੇਲ ਜਾਮ ਕਰਨ ਲਈ ਪੁਆਇੰਟ ਚੁਣੇ ਗਏ ਹਨ ਪੰਜਾਬ ਦੇ ਰੇਲਾਂ ਨੂੰ ਭਾਰਤ ਨਾਲੋਂ ਪੂਰੀ ਤਰ੍ਹਾਂ ਲਿੰਕ ਕੱਟ ਦਿੱਤਾ ਜਾਵੇਗਾ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਜਰਨਲ ਇਜਲਾਸਾ ਵਿੱਚ ਖੇਤੀ ਕਾਨੂੰਨ ਨੂੰ ਰੱਦ ਕਰਨ ਤੇ ਬੀ ਜੇ ਪੀ ਦੇ ਆਗੂਆਂ ਦੇ ਬਾਈਕਾਟ ਦੇ ਮੱਤੇ ਪਾਏ ਜਾਣਗੇ ,ਵਿਰੋਧ ਕੀਤਾ ਅੰਬਾਨੀਆ ਅੰਡਾਨੀਆ ਦੇ ਪ੍ਰੋਡੱਕਟਾਂ ਦਾ ਬਾਈਕਾਟ ਕੀਤਾ ਜਾਵੇਗਾ। ਜਥੇਬੰਦੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੰਬਾਨੀਆ ਅੰਡਾਨੀਆਂ ਦੇ ਪ੍ਰੋਡਕਟ ਅਤੇ ਰਿਲਾਇੰਸ ਦੇ ਫੋਨ ਨਾ ਵਰਤਣ ਅਤੇ ਰਿਲਾਇੰਸ ਪੰਪਾਂ ਤੋਂ ਤੇਲ ਨਾ ਪਵਾਇਆ ਜਾਵੇ।

ਬੀ ਕੇ ਯੂ ਓੁਗਰਾਹਾਂ ਵੱਲੋਂ ਅਡਾਨੀ ਦੇ ਗੁਦਾਮਾਂ ਮਾਲਾਵਾਲ ਅਤੇ ਟੋਲ ਪਲਾਜ਼ਿਆਂ ਦਾ ਘਿਰਾਓ ਕੀਤਾ ਜਾਵੇਗਾ ਇਸ ਤੋਂ ਬਾਅਦ ਸ਼ਾਮ ਨੂੰ ਪੰਜਾਬ ਦੇ ਕਲਾਕਾਰ ਨਾਲ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕੀਤੀ ਕਲਾਕਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਅਗਲਾ ਤੁਸੀਂ ਜੋ ਸੰਘਰਸ਼ ਦਾ ਸੱਦਾ ਦਿਓਗੇ ਅਸੀਂ ਉਸ ਦਾ ਪ੍ਰਚਾਰ ਕਰਾਂਗੇ ਹਰ ਕਿਸਾਨ ਜਥੇਬੰਦੀਆਂ ਅਨੁਸਾਰ ਹੀ ਚੱਲਾਂਗੇ ਕਿਸਾਨਾਂ ਦੇ ਸੰਘਰਸ਼ ਵਿੱਚ ਹੀ ਆਪਣਾ ਯੋਗਦਾਨ ਪਾਵਾਂਗੇ ਕਿਸਾਨ ਜਥੇਬੰਦੀਆਂ ਨੇ ਰੇਲ ਮੋਰਚਿਆਂ ਵਿੱਚ ਕਿਸਾਨਾਂ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਸਾਲ ਜਥੇਬੰਦੀਆਂ ਦੇ ਆਗੂਆ ਨੇ ਕਿਹਾ ਕਿ ਅਣਮਿੱਥੇ ਸਮੇਂ ਦੇ ਰੇਲ ਅੰਦੋਲਨ ਚ ਵੀ ਜੇਕਰ ਕੇਂਦਰ ਸਰਕਾਰ ਆਰਡੀਨੈਂਸ ਬਿਜਲੀ ਬਿੱਲ ਵੀ ਸੀ ਰੱਦ ਨਹੀਂ ਕਰਦੀ ਤਾਂ ਅਗਲਾ ਅੰਦੋਲਨ ਦਿੱਲੀ ਵਿੱਚ ਕੀਤਾ ਜਾਵੇਗਾ।

Leave a Reply

Your email address will not be published. Required fields are marked *