Saturday, October 31, 2020
Home > News > ਹੁਣੇ ਹੁਣੇ 3,4 ਅਤੇ 5 ਅਕਤੂਬਰ ਲਈ ਹੋ ਗਿਆ ਇਹ ਵੱਡਾ ਐਲਾਨ

ਹੁਣੇ ਹੁਣੇ 3,4 ਅਤੇ 5 ਅਕਤੂਬਰ ਲਈ ਹੋ ਗਿਆ ਇਹ ਵੱਡਾ ਐਲਾਨ

ਇਸ ਵੇਲੇ ਸਾਰੇ ਦੇਸ਼ ਅਤੇ ਪੰਜਾਬ ਚ ਇਕੋ ਇੱਕ ਮੁਦਾ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲਾਂ ਦਾ , ਕਿਸਾਨਾਂ ਵਲੋਂ ਇਹਨਾਂ ਬਿੱਲਾਂ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ ਇਹਨਾਂ ਬਿੱਲਾਂ ਦਾ ਕਰਕੇ ਹੀ 25 ਸਤੰਬਰ ਨੂੰ ਪੰਜਾਬ ਮੁਕੰਮਲ ਬੰਦ ਰੱਖਿਆ ਗਿਆ ਸੀ। ਕਿਸਾਨਾਂ ਵਲੋਂ ਵੱਖ ਵੱਖ ਥਾਵਾਂ ਤੇ ਧਰਨੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਇੱਕ ਵੱਡੀ ਖਬਰ 3, 4 ਅਤੇ 5 ਅਕਤੂਬਰ ਦੇ ਬਾਰੇ ਵਿਚ ਆ ਰਹੀ ਹੈ।

ਕਾਂਗਰਸ ਪਾਰਟੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਚ ਫੇ ਰ ਬ ਦ ਲ ਕੀਤਾ ਗਿਆ ਹੈ। ਰਾਹੁਲ ਗਾਂਧੀ ਦਾ 2 ਅਕਤੂਬਰ ਨੂੰ ਪੰਜਾਬ ਆਉਣਾ ਮੁਸ਼ਕਲ ਹੋ ਗਿਆ ਹੈ। ਰਾਹੁਲ ਗਾਂਧੀ ਦਾ ਪੰਜਾਬ ਆਉਣ ਦਾ ਪ੍ਰੋਗਰਾਮ ਹਾਥਰਸ ਮਾਮਲੇ ਕਾਰਨ ਬਦਲਿਆ ਗਿਆ ਹੈ। ਇਸ ਲਈ ਹੁਣ ਰਾਹੁਲ ਗਾਂਧੀ 3 ਅਕਤੂਬਰ ਨੂੰ ਪੰਜਾਬ ਆਉਣਗੇ ਅਤੇ ਟਰੈਕਟਰ ਰੈਲੀਆਂ ਦੀ ਸ਼ੁਰੂਆਤ ਕਰਨਗੇ। ਪਹਿਲੇ ਦਿਨ 3 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬੱਧਣੀ ਕਲਾਂ ਤੋਂ ਸ਼ੁਰੂ ਹੋਵੇਗੀ ਅਤੇ ਰਾਏਕੋਟ ‘ਚ ਜੱਟਪੁਰਾ ਵਿਖੇ ਖ -ਤ- ਮ ਹੋਵੇਗੀ।

ਦੂਜੇ ਦਿਨ 4 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਸੰਗਰੂਰ ਤੋਂ ਹੁੰਦੀ ਹੋਈ ਭਵਾਨੀਗੜ੍ਹ ਪੁੱਜੇਗੀ ਅਤੇ ਤੀਜੇ ਦਿਨ 5 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਪਟਿਆਲਾ ਤੋਂ ਸ਼ੁਰੂ ਹੋਵੇਗੀ ਅਤੇ ਇੱਥੋਂ ਰਾਹੁਲ ਗਾਂਧੀ ਦੇ ਹਰਿਆਣਾ ਦੇ ਪ੍ਰੋਗਰਾਮ ਸ਼ੁਰੂ ਹੋ ਜਾਣਗੇ।

ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਕੋਰੋਨਾ ਦੇ ਨਿਯਮਾਂ ਨੂੰ ਧਿਆਨ ‘ਚ ਰੱਖਦਿਆਂ ਕੱਢੀ ਜਾਵੇਗੀ। ਇਨ੍ਹਾਂ ਰੈਲੀਆਂ ‘ਚ ਰਾਹੁਲ ਗਾਂਧੀ ਖੇਤੀ ਬਿੱਲਾਂ ਖ਼ਿਲਾਫ਼ ਹੁੰਕਾਰ ਭਰਨਗੇ ਅਤੇ ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰੀਸ਼ ਰਾਵਤ ਅਤੇ ਸੁਨੀਲ ਜਾਖੜ ਵੀ ਮੌਜੂਦ ਰਹਿਣਗੇ।

Leave a Reply

Your email address will not be published. Required fields are marked *