Monday, October 26, 2020
Home > News > ਪੰਜਾਬ ਪੁਲਸ ਨੇ ਇਹਨਾਂ 3 ਜਿਲ੍ਹਿਆਂ ਚ ਇਸ ਕਾਰਨ ਕੀਤੇ ਇਹ ਸਪੈਸ਼ਲ ਸੁਰੱਖਿਆ ਪ੍ਰਬੰਧ

ਪੰਜਾਬ ਪੁਲਸ ਨੇ ਇਹਨਾਂ 3 ਜਿਲ੍ਹਿਆਂ ਚ ਇਸ ਕਾਰਨ ਕੀਤੇ ਇਹ ਸਪੈਸ਼ਲ ਸੁਰੱਖਿਆ ਪ੍ਰਬੰਧ

ਪੰਜਾਬ ਦੇ ਵਿੱਚ ਜਿਥੇ ਕਿਸਾਨ ਵਿਰੋਧੀ ਬਿੱਲ ਨੂੰ ਲੈ ਕੇ ਵੱਖ-ਵੱਖ ਜਗ੍ਹਾ ਤੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਰੇਲ ਆਵਾਜਾਈ ਨੂੰ ਵੀ ਠੱਪ ਕੀਤਾ ਗਿਆ ਹੈ ਤੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਤਾਂ ਜੋ ਕਿਸਾਨ ਵਿਰੋਧੀ ਬਿੱਲ ਨੂੰ ਖਾਰਜ ਕੀਤਾ ਜਾ ਸਕੇ।ਕਿਉਂਕਿ ਇਸ ਬਿੱਲ ਦਾ ਅਸਰ ਸਿਰਫ ਕਿਸਾਨ ਤੇ ਹੀ ਨਹੀਂ ਹਰ ਵਰਗ ਦੇ ਉਪਰ ਹੋ ਰਿਹਾ ਹੈ।

ਕਿਸਾਨ ਵਿਰੋਧੀ ਬਿੱਲ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਵਿਚ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੇ ਹੋ ਰਹੇ ਹਨ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਸਖਤ ਪ੍ਰਬੰਧ ਕੀਤੇ ਗਏ ਹਨ।ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਸ਼ੁੱਕਰਵਾਰ ਸੂਬੇ ਵਿੱਚ ਵੱਖ-ਵੱਖ ਜ਼ਿਲਿਆਂ ਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਰਾਹੁਲ ਗਾਂਧੀ ਪੰਜਾਬ ਸੂਬੇ ਦੇ ਪ੍ਰਮੁੱਖ ਤਿੰਨ ਜ਼ਿਲ੍ਹੇ ਪਟਿਆਲਾ ,ਲੁਧਿਆਣਾ ਤੇ ਸੰਗਰੂਰ ਵਿੱਚ ਜਾਣਗੇ। ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਵੀ ਮੌਜੂਦ ਹੋਣਗੇ।

ਪੰਜਾਬ ਦੇ ਜਿਨ੍ਹਾਂ ਤਿੰਨ ਜ਼ਿਲ੍ਹਿਆਂ ਦੇ ਵਿਚ ਰਾਹੁਲ ਗਾਂਧੀ ਦੇ ਜਾਣ ਦਾ ਪ੍ਰੋਗਰਾਮ ਹੈ। ਉਹਨਾਂ ਰਸਤਿਆਂ ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਦਿਨਕਰ ਗੁਪਤਾ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਖਾਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਰਾਹੁਲ ਗਾਂਧੀ ਵਿਸ਼ੇਸ਼ ਤੌਰ ਤੇ ਪੰਜਾਬ ਦੇ ਕਿਸਾਨਾਂ ਦੇ ਨਾਲ ,ਉਨ੍ਹਾਂ ਦੀ ਹੌਂਸਲਾ ਅਫਜਾਈ ਕਰਨ ਲਈ ਆ ਰਹੇ ਹਨ। ਕਿਉਂਕਿ ਪਿਛਲੇ ਕਾਫੀ ਦਿਨਾਂ ਤੋਂ ਕਿਸਾਨ ਵਿਰੋਧੀ ਬਿੱਲ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਰੋਸ ਮੁਜ਼ਾਹਰੇ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਰਾਹੁਲ ਗਾਂਧੀ ਵੱਲੋਂ ਟਰੈਕਟਰ ਰੈਲੀ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਐਸ ਐਸ ਪੀ ਪੱਧਰ ਦੇ ਸੀਨੀਅਰ ਅਧਿਕਾਰੀਆਂ ਨੂੰ ਸੌਂਪੀ ਗਈ ਹੈ। ਇਸ ਟਰੈਕਟਰ ਰੈਲੀ ਦੇ ਵਿੱਚ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਵੀ ਬਹੁਤ ਸਾਰੇ ਸੀਨੀਅਰ ਨੇਤਾ ਇਸ ਰੈਲੀ ਵਿੱਚ ਸ਼ਿਰਕਤ ਕਰਨਗੇ। ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ, ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੌਰਾਨ ਪੰਜਾਬ ਦੇ ਤਿੰਨ ਜਿਲ੍ਹਿਆਂ ਦੇ ਵਿੱਚ ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਬਹੁਤ ਮਜਬੂਤ ਵਿਵਸਥਾ ਕੀਤੀ ਗਈ ਹੈ। ਉਥੇ ਕਿਸਾਨਾਂ ਦੇ ਹੱਕਾਂ ਨੂੰ ਵੀ ਮੱਦੇਨਜ਼ਰ ਰੱਖਦੇ ਹੋਏ ਸੱਭ ਤਿਆਰੀ ਕੀਤੀ ਗਈ ਹੈ।

ਇਸ ਟਰੈਕਟਰ ਰੈਲੀ ਦੇ ਸੰਬੰਧ ਵਿੱਚ ਕੈਪਟਨ ਸੰਦੀਪ ਸੰਧੂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਿਲ ਕੇ ਵੱਖ-ਵੱਖ ਕਾਂਗਰਸੀ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ ਵਿਚ ਰਾਹੁਲ ਗਾਂਧੀ ਦੇ ਪ੍ਰੋਗਰਾਮਾਂ ਨੂੰ ਲੈ ਕੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਇਸ ਟਰੈਕਟਰ ਅਲੀ ਦੇ ਵਿੱਚ ਕਾਂਗਰਸੀਆਂ ਨੂੰ ਇਕੱਠਾ ਕੀਤਾ ਜਾਵੇਗਾ। ਇਸ ਵਿੱਚ ਕਾਂਗਰਸੀ ਵਰਕਰਾਂ ਨੂੰ ਸਰਗਰਮ ਕਰਨ ਬਾਰੇ ਵੀ ਚਰਚਾ ਹੋਈ। ਰਾਹੁਲ ਗਾਂਧੀ ਦੇ ਪੰਜਾਬ ਆਉਣ ਦੀ ਖੁਸ਼ੀ ਵਿੱਚ ਪੰਜਾਬੀ ਕਾਂਗਰਸੀਆਂ ਦੇ ਵਿੱਚ ਇਸ ਟਰੈਕਟਰ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਹੁਲ ਗਾਂਧੀ ਕਿਸਾਨਾਂ ਦੇ ਮੁੱਦਿਆਂ ਨੂੰ ਕੌਮੀ ਪੱਧਰ ਤੇ ਉਭਾਰ ਰਹੇ ਹਨ। ਰੈਲੀ ਦੌਰਾਨ ਸਾਰੇ ਕਾਂਗਰਸੀ ਵਰਕਰ ਉਨ੍ਹਾਂ ਦਾ ਭਰਵਾਂ ਸਵਾਗਤ ਕਰਨਗੇ।

Leave a Reply

Your email address will not be published. Required fields are marked *