Monday, October 26, 2020
Home > News > ਸਾਵਧਾਨ ਪਹਿਲੀ ਗ਼ਲਤੀ ਤੇ 50ਹਜਾਰ ਦੂਜੀ ਵਾਰ 75 ਹਜਾਰ ਅਤੇ ਤੀਜੀ ਤੇ 1 ਲੱਖ ਲਗੇਗਾ ਜੁਰਮਾਨਾ ਹੋ ਗਿਆ ਇਹ ਵੱਡਾ ਐਲਾਨ

ਸਾਵਧਾਨ ਪਹਿਲੀ ਗ਼ਲਤੀ ਤੇ 50ਹਜਾਰ ਦੂਜੀ ਵਾਰ 75 ਹਜਾਰ ਅਤੇ ਤੀਜੀ ਤੇ 1 ਲੱਖ ਲਗੇਗਾ ਜੁਰਮਾਨਾ ਹੋ ਗਿਆ ਇਹ ਵੱਡਾ ਐਲਾਨ

ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਮਸਲੇ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ। ਜਿੱਥੇ ਕੁਝ ਸਮੇਂ ਤੋਂ ਕਿਸਾਨ ਵਿਰੋਧੀ ਬਿੱਲ ਨੂੰ ਲੈ ਕੇ ਦੇਸ਼ ਦੇ ਸਾਰੇ ਕਿਸਾਨਾਂ ਦੇ ਵਿੱਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਦੇਸ਼ ,ਵਿਦੇਸ਼ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਕਿਸਾਨ ਅਜੇ ਤਕ ਇਸ ਮੁਸ਼ਕਲ ਵਿਚੋਂ ਨਹੀਂ ਨਿਕਲ ਸਕੇ। ਸਰਕਾਰ ਵੱਲੋਂ ਇਕ ਵਾਰ ਫਿਰ ਤੋਂ ਕਿਸਾਨਾਂ ਲਈ ਇੱਕ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ। ।

ਪੰਜਾਬ ਦੇ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਹੁਕਮ ਪਹਿਲਾਂ ਵੀ ਦਿੱਤੇ ਜਾ ਚੁੱਕੇ ਸਨ। ਪਰ ਫਿਰ ਵੀ ਬਹੁਤ ਜਗ੍ਹਾ ਤੇ ਇਹੋ ਜਿਹੇ ਮਾਮਲੇ ਵੇਖਣ ਨੂੰ ਮਿਲ ਰਹੇ ਹਨ। ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਦੇ ਮੁੱਦੇ ਨੂੰ ਸੁਲਝਾਉਣ ਲਈ ਪ੍ਰਸ਼ਾਸਨ ਨੇ ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਇਨਾਂ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਬੇਸ਼ੱਕ ਸੂਬਾ ਸਰਕਾਰ ਇਸ ਸਿਸਟਮ ਨੂੰ ਲਗਾਉਣ ਲਈ 50 ਪ੍ਰਤੀਸ਼ਤ ਸਬਸਿਡੀ ਦੇ ਰਹੀ ਹੈ ,ਇਸ ਦੇ ਬਾਵਜੂਦ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮੁਕਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਜਿਲ੍ਹੇ ਦੇ ਕੰਬਾਇਨ ਚਾਲਕਾਂ ਨੂੰ ਕੰਬਾਇਨ ਅਤੇ ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਲਗਾਉਣ ਦੀ ਅਪੀਲ ਕੀਤੀ ਹੈ।

ਇਹ ਸਿਸਟਮ ਪਰਾਲੀ ਨੂੰ ਛੋਟੇ-ਛੋਟੇ ਟੁਕੜਿਆ ਵਿੱਚ ਕੁਤਰਾ ਕਰਕੇ ਜ਼ਮੀਨ ਵਿਚ ਹੀ ਖਲਾਰ ਦਿੰਦਾ ਹੈ ,ਜਿਸ ਕਾਰਨ ਪਰਾਲੀ ਸਾੜਨ ਦੀ ਲੋੜ ਨਹੀਂ ਪੈਂਦੀ। ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਐਸ ਐਸ ਐਸ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਤੇ ਵਾਤਾਵਰਣ ਮੁਆਵਜ਼ਾ ਲਾਗੂ ਕੀਤਾ ਜਾਵੇਗਾ, ਉਲੰਘਣਾ ਕਰਨ ਤੇ ਪਹਿਲੀ ਵਾਰ 50 ,ਹਜ਼ਾਰ ਰੁਪਏ ਤੇ ਦੂਜੀ ਵਾਰ75,000 ਹਜ਼ਾਰ ਤੇ ਤੀਜੀ ਵਾਰ ਇਕ ਲੱਖ ਰੁਪਏ ਦਾ ਜੁਰਮਾਨਾ ਹੋਵੇਗਾ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਇਨ੍ਹਾਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ, ਅਤੇ ਹੋਰ ਸਬੰਧਤ ਵਿਭਾਗਾਂ ਦੇ ਸਟਾਫ ਦੀ ਡਿਊਟੀ ਲਾਈ ਗਈ ਹੈ। ਸਰਕਾਰ ਵੱਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ ਕਿਉਂਕਿ ਕਰੋਨਾ ਦੇ ਚਲਦੇ ਹੋਏ ਪਹਿਲਾਂ ਹੀ ਬਹੁਤ ਸਾਰੇ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਅਗਲੀ ਫਸਲ ਦੀ ਬਿਜਾਈ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਵੀ ਕਿਸਾਨਾਂ ਨੂੰ ਕੀਤੀ ਗਈ।

Leave a Reply

Your email address will not be published. Required fields are marked *