Monday, October 26, 2020
Home > News > ਸ਼ੁਕਰ ਪਰਮਾਤਮਾ ਦਾ – ਕੋਰੋਨਾ ਦਾ ਕਹਿਰ ਘਟਿਆ, ਅੱਜ ਪੰਜਾਬ ਚ ਆਏ ਏਨੇ ਪੌਜੇਟਿਵ

ਸ਼ੁਕਰ ਪਰਮਾਤਮਾ ਦਾ – ਕੋਰੋਨਾ ਦਾ ਕਹਿਰ ਘਟਿਆ, ਅੱਜ ਪੰਜਾਬ ਚ ਆਏ ਏਨੇ ਪੌਜੇਟਿਵ

ਕਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਵਿੱਚ ਫਿਲਹਾਲ ਕੋਈ ਜ਼ਿਆਦਾ ਗਿਰਾਵਟ ਦੇਖਣ ਵਿੱਚ ਨਹੀਂ ਆ ਰਹੀ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਇਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 39,691,447 ਗਈ ਹੈ ਜਿਸ ਵਿਚ ਅਮਰੀਕਾ 8,296,249 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।

ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,442,924 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 127,154 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 116,925 ਹੈ ਅਤੇ 6,230 ਮਰੀਜ਼ ਇਲਾਜ ਅਧੀਨ ਹਨ।

ਪੰਜਾਬ ਵਿੱਚ ਹੁਣ ਤੱਕ 3,999 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਪੰਜਾਬ ਵਿੱਚ 19 ਮਰੀਜ਼ਾਂ ਦੀ ਮੌਤ ਹੋ ਗਈ। ਭਾਰਤ ਦੇ ਵਿੱਚ ਹੁਣ ਤੱਕ 7,442,924 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6,534,165 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 112,862 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 39,691,447 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 29,714,153 ਲੋਕ ਠੀਕ ਹੋ ਗਏ ਹਨ ਅਤੇ 1,110,633 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 8,866,661 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 71,611 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।

Leave a Reply

Your email address will not be published. Required fields are marked *