Friday, November 27, 2020
Home > News > ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਪੂਰੇ ਸੰਸਾਰ ਦੇ ਵਿੱਚ ਅੱਗ ਵਾਂਗ ਫ਼ੈਲ ਚੁੱਕੀ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ।

ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫੇਰ ਤੋਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 54,490,937 ਹੋ ਗਈ ਹੈ ਜਿਸ ਵਿੱਚ ਅਮਰੀਕਾ 11,232,694 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,834,331 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।

ਪੰਜਾਬ ਦੇ ਵਿੱਚ ਅੱਜ ਕੁੱਲ 507 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 141,658 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 131,431 ਹੈ ਅਤੇ 5,769 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,428 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।

ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 22 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 8,834,331 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,228,896 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 129,914 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 54,490,937 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 38,003,249 ਲੋਕ ਠੀਕ ਹੋ ਗਏ ਹਨ ਅਤੇ 1,320,696 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 15,166,992 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 98,171 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।

Leave a Reply

Your email address will not be published. Required fields are marked *