Tuesday, November 24, 2020
Home > News > ਪੰਜਾਬ: 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਲਈ ਆਈ ਇਹ ਵੱਡੀ ਤਾਜਾ ਖਬਰ, ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ

ਪੰਜਾਬ: 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਲਈ ਆਈ ਇਹ ਵੱਡੀ ਤਾਜਾ ਖਬਰ, ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ

ਕਰੋਨਾ ਦੇ ਚਲਦੇ ਹੋਏ ਸੂਬੇ ਅੰਦਰ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਦਾ ਅਸਰ ਸਭ ਤੋਂ ਵੱਧ ਬੱਚਿਆਂ ਦੀ ਪੜਾਈ ਦੇ ਉਪਰ ਪਿਆ ਹੈ। ਵਿੱਦਿਅਕ ਅਦਾਰਿਆਂ ਦੇ ਬੰਦ ਹੋਣ ਕਾਰਨ ਸਭ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਨੀ ਪੈਂਦੀ ਹੈ। ਕੁਝ ਬਚੇ ਆਰਥਿਕ ਤੰਗੀਆਂ ਦੇ ਚਲਦੇ ਹੋਏ ਆਨ ਲਾਈਨ ਕਲਾਸਾਂ ਲਾਉਣ ਤੋਂ ਵੀ ਕਦੇ ਕਦੇ ਵਾਂਝੇ ਰਹਿ ਜਾਂਦੇ ਹਨ।

ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋ ਸਕੇ। ਕਿਉਂਕਿ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਬੱਚਿਆਂ ਦੇ ਮਾਪੇ ਵੀ ਕਾਫ਼ੀ ਚਿੰਤਾ ਵਿੱਚ ਪਾਏ ਜਾ ਰਹੇ ਹਨ। ਵਿਦਿਅਕ ਅਦਾਰੇ ਖੋਲ੍ਹਣ ਤੇ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਸਰਕਾਰ ਵੱਲੋਂ ਇਜਾਜ਼ਤ ਦਿੱਤੀ ਗਈ ਸੀ।

ਹੁਣ ਵਿਦਿਅਕ ਅਦਾਰਿਆਂ ਵਿੱਚ ਵੀ ਕਰੋਨਾ ਕੇਸਾਂ ਦੇ ਵਧਣ ਕਾਰਨ ਮਾਪੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰ ਰਹੇ ਹਨ। ਉੱਥੇ ਹੀ ਹੁਣ ਸਰਕਾਰ ਵੱਲੋਂ 6ਵੀਂ ਤੋਂ ਲੈ ਕੇ ਅੱਠਵੀ ਦੇ ਬੱਚਿਆਂ ਲਈ ਇਕ ਹੋਰ ਐਲਾਨ ਕੀਤਾ ਗਿਆ ਹੈ। ਜਿਸ ਨਾਲ ਬੱਚਿਆਂ ਮਾਪਿਆਂ ਤੇ ਅਧਿਆਪਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਹਿਲਾਂ ਵੀ ਸੂਬਾ ਸਰਕਾਰ ਵੱਲੋਂ ਬੱਚਿਆਂ ਦੇ ਸਲੇਬਸ ਨੂੰ ਘੱਟ ਕੀਤਾ ਗਿਆ ਸੀ।

ਤਾਂ ਜੋ ਬੱਚਿਆਂ ਦੇ ਉਪਰ ਪੜ੍ਹਾਈ ਦਾ ਬੋਝ ਨਾ ਪੈ ਸਕੇ। ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਆਗਿਆ ਨਹੀਂ ਦਿੱਤੀ ਗਈ ਹੈ। ਹੁਣ ਸੂਬਾ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਕਰੋਨਾ ਦੇ ਚਲਦੇ ਹੋਏ ਬੱਚਿਆਂ ਦੀ ਸੁਰੱਖਿਆ ਅਤੇ ਪੜ੍ਹਾਈ ਨੂੰ ਦੇਖਦੇ ਹੋਏ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਦੇ ਬੱਚਿਆਂ ਦੇ ਸਿਲੇਬਸ ਵਿੱਚ ਵੀ ਕਟੌਤੀ ਕੀਤੀ ਗਈ ਹੈ। ਕਰੋਨਾ ਦੇ ਚੱਲਦੇ ਹੋਏ ਅਜੇ ਸਕੂਲਾਂ ਨੂੰ ਨਹੀਂ ਖੋਲ੍ਹਿਆ ਜਾ ਸਕਦਾ। ਸਿੱਖਿਆ ਵਿਭਾਗ ਵੱਲੋਂ ਘਟਾਏ ਗਏ ਸਲੇਬਸ ਦੀ ਸੂਚੀ ਨੂੰ ਸਰਵ ਸਿੱਖਿਆ ਅਭਿਆਨ ਵਾਲੀ ਵੈਬਸਾਈਟ ਤੇ ਅਪਲੋਡ ਕਰ ਦਿੱਤਾ ਗਿਆ। ਤਾਂ ਜੋ ਅਧਿਆਪਕਾਂ ਨੂੰ ਇਸ ਸੂਚੀ ਬਾਰੇ ਜਾਣਕਾਰੀ ਮਿਲ ਸਕੇ। ਇਸ ਸੂਚੀ ਦੇ ਅਧਾਰ ਤੇ ਹੀ ਬੱਚਿਆਂ ਨੂੰ ਅੱਗੇ ਦੀ ਪੜ੍ਹਾਈ ਕਰਾਈ ਜਾਵੇਗੀ।

Leave a Reply

Your email address will not be published. Required fields are marked *